India-Canada Row: ਨਿੱਝਰ ਕਤਲ ਮਾਮਲੇ ਵਿੱਚ 'ਬਿਨਾਂ ਕਿਸੇ ਸਬੂਤ ਦੇ ਭਾਰਤ 'ਤੇ ਲਗਾਏ ਗਏ ਦੋਸ਼', ਭਾਰਤੀ ਰਾਜਦੂਤ ਨੇ ਚੁੱਕੇ ਸਵਾਲ
Advertisement
Article Detail0/zeephh/zeephh1979286

India-Canada Row: ਨਿੱਝਰ ਕਤਲ ਮਾਮਲੇ ਵਿੱਚ 'ਬਿਨਾਂ ਕਿਸੇ ਸਬੂਤ ਦੇ ਭਾਰਤ 'ਤੇ ਲਗਾਏ ਗਏ ਦੋਸ਼', ਭਾਰਤੀ ਰਾਜਦੂਤ ਨੇ ਚੁੱਕੇ ਸਵਾਲ

India-Canada Row: ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਪੂਰੀ ਨਹੀਂ ਹੋਈ ਸੀ ਪਰ ਇਸ ਦੇ ਬਾਵਜੂਦ ਭਾਰਤ 'ਤੇ ਦੋਸ਼ ਲਾਏ ਗਏ ਸਨ।

India-Canada Row: ਨਿੱਝਰ ਕਤਲ ਮਾਮਲੇ ਵਿੱਚ 'ਬਿਨਾਂ ਕਿਸੇ ਸਬੂਤ ਦੇ ਭਾਰਤ 'ਤੇ ਲਗਾਏ ਗਏ ਦੋਸ਼', ਭਾਰਤੀ ਰਾਜਦੂਤ ਨੇ ਚੁੱਕੇ ਸਵਾਲ

India-Canada Row: ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਮਾਮਲਾ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਵੀ ਕੁੜੱਤਣ ਦੇਖਣ ਨੂੰ ਮਿਲੀ ਹੈ। ਹਾਲਾਂਕਿ ਹੁਣ ਕੈਨੇਡਾ 'ਚ ਭਾਰਤੀ ਰਾਜਦੂਤ ਨੇ ਨਿੱਝਰ ਕਤਲ ਕਾਂਡ ਦੀ ਜਾਂਚ 'ਤੇ ਪ੍ਰਤੀਕਿਰਿਆ ਦਿੱਤੀ ਹੈ। ਕੈਨੇਡਾ 'ਚ ਭਾਰਤ ਦੇ ਰਾਜਦੂਤ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਪੂਰੀ ਤਰ੍ਹਾਂ ਨਾਲ ਪੂਰੀ ਨਹੀਂ ਹੋਈ ਪਰ ਇਸ ਦੇ ਬਾਵਜੂਦ ਭਾਰਤ 'ਤੇ ਦੋਸ਼ ਲਾਏ ਗਏ। 

ਭਾਰਤੀ ਰਾਜਦੂਤ ਨੇ ਕਿਹਾ ਕਿ ਨਵੀਂ ਦਿੱਲੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਦੋ ਮੁੱਖ ਨੁਕਤੇ ਹਨ। ਪਹਿਲਾ ਇਹ ਕਿ ਬਿਨਾਂ ਕਿਸੇ ਜਾਂਚ ਦੇ ਭਾਰਤ ਨੂੰ ਦੋਸ਼ੀ ਠਹਿਰਾਇਆ ਗਿਆ। ਕੀ ਇਹ ਕਾਨੂੰਨੀ ਤੌਰ 'ਤੇ ਸਹੀ ਹੈ?

ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ ਮਾੜੇ ਅਨਸਰਾਂ ਦੇ ਹੌਂਸਲੇ ਬੁਲੰਦ, ਨੌਜਵਾਨ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ

ਭਾਰਤੀ ਰਾਜਦੂਤ ਨੇ ਕਿਹਾ ਕਿ ਪਹਿਲਾਂ ਭਾਰਤ ਨੂੰ ਸਹਿਯੋਗ ਕਰਨ ਲਈ ਕਿਹਾ ਗਿਆ ਸੀ ਪਰ ਜੇਕਰ ਤੁਸੀਂ ਉਨ੍ਹਾਂ ਦੇ ਬਿਆਨਾਂ ਨੂੰ ਦੇਖਦੇ ਹੋ ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਪਹਿਲਾਂ ਹੀ ਦੋਸ਼ੀ ਠਹਿਰਾਏ ਜਾ ਚੁੱਕੇ ਹੋ ਅਤੇ ਜੇਕਰ ਤੁਸੀਂ ਸਹਿਯੋਗ ਕਰੋ ਤਾਂ ਬਿਹਤਰ ਹੋਵੇਗਾ। ਭਾਰਤੀ ਰਾਜਦੂਤ ਨੇ ਕਿਹਾ ਕਿ ਅਸੀਂ ਹਮੇਸ਼ਾ ਕਿਹਾ ਹੈ ਕਿ ਜੇਕਰ ਕੋਈ ਚੀਜ਼ ਬਹੁਤ ਚਿੰਤਾਜਨਕ ਹੈ ਤਾਂ ਅਸੀਂ ਇਸ 'ਤੇ ਗੌਰ ਕਰਾਂਗੇ।

ਭਾਰਤੀ ਰਾਜਦੂਤ ਨੇ ਕਿਹਾ, "ਅਸੀਂ ਇਸਨੂੰ ਬਹੁਤ ਵੱਖਰੇ ਢੰਗ ਨਾਲ ਲਿਆ ਪਰ, ਅਸੀਂ ਹਮੇਸ਼ਾ ਕਿਹਾ ਹੈ ਕਿ ਜੇਕਰ ਕੋਈ ਚੀਜ਼ ਬਹੁਤ ਖਾਸ ਅਤੇ ਸੰਬੰਧਿਤ ਹੈ, ਤਾਂ ਸਾਨੂੰ ਸੂਚਿਤ ਕੀਤਾ ਗਿਆ ਹੈ ਅਤੇ ਅਸੀਂ ਇਸ ਦੀ ਜਾਂਚ ਕਰਾਂਗੇ,"। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਕੈਨੇਡਾ ਦੀ ਧਰਤੀ ‘ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧ ਤਣਾਅਪੂਰਨ ਹੋ ਗਏ ਹਨ।

ਕੀ ਹੈ ਮਾਮਲਾ
ਦੱਸ ਦੇਈਏ ਕਿ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਇਕ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਮਾਮਲੇ ਨੂੰ ਲੈ ਕੇ ਭਾਰਤ ਨੂੰ ਸਵਾਲਾਂ ਦੇ ਘੇਰੇ ਵਿੱਚ ਪਾ ਦਿੱਤਾ ਸੀ। ਉਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤੀ ਜਾਸੂਸਾਂ 'ਤੇ ਦੋਸ਼ ਲਾਇਆ ਸੀ। ਹਾਲਾਂਕਿ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਇਹ ਵੀ ਪੜ੍ਹੋ: Punjab News: PM ਨਰਿੰਦਰ ਮੋਦੀ ਦੀ ਸੁਰੱਖਿਆ 'ਚ ਸੰਨ੍ਹ ਦੇ ਮਾਮਲੇ 'ਚ SP, ਦੋ DSP ਸਮੇਤ ਇਹ 7 ਅਧਿਕਾਰੀ ਮੁਅੱਤਲ
 

Trending news