Abohar Hospital News: ਫਾਜ਼ਿਲਕਾ 'ਚ ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲ 'ਚ ਹੀਟ ਵੇਵ ਵਾਰਡ ਸਥਾਪਤ
Advertisement
Article Detail0/zeephh/zeephh2253164

Abohar Hospital News: ਫਾਜ਼ਿਲਕਾ 'ਚ ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲ 'ਚ ਹੀਟ ਵੇਵ ਵਾਰਡ ਸਥਾਪਤ

Abohar Hospital News:  ਪੰਜਾਬ ਵਿੱਚ ਦਿਨ-ਬ-ਦਿਨ ਗਰਮੀ ਦਾ ਕਹਿਰ ਵਧ ਰਿਹਾ ਹੈ। ਇਸ ਵੇਖਦੇ ਹੋਏ ਫਾਜ਼ਿਲਕਾ ਜ਼ਿਲ੍ਹਾ ਸਿਵਲ ਸਰਜਨ ਦੇ ਆਦੇਸ਼ਾਂ ਉਤੇ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਹੀਟ ਵੇਵ ਵਾਰਡ ਸਥਾਪਤ ਕੀਤਾ ਗਿਆ ਹੈ।

Abohar Hospital News: ਫਾਜ਼ਿਲਕਾ 'ਚ ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲ 'ਚ ਹੀਟ ਵੇਵ ਵਾਰਡ ਸਥਾਪਤ

Abohar Hospital News:  ਪੰਜਾਬ ਵਿੱਚ ਦਿਨ-ਬ-ਦਿਨ ਗਰਮੀ ਦਾ ਕਹਿਰ ਵਧ ਰਿਹਾ ਹੈ। ਇਸ ਵੇਖਦੇ ਹੋਏ ਫਾਜ਼ਿਲਕਾ ਜ਼ਿਲ੍ਹਾ ਸਿਵਲ ਸਰਜਨ ਦੇ ਆਦੇਸ਼ਾਂ ਉਤੇ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਹੀਟ ਵੇਵ ਵਾਰਡ ਸਥਾਪਤ ਕੀਤਾ ਗਿਆ ਹੈ ਤਾਂ ਕਿ ਗਰਮੀ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਹੋ ਸਕੇ। ਇਸ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਹਸਪਤਾਲ ਦੀ ਐਸਐਮਓ ਡਾ ਨੀਰਜ ਗੁਪਤਾ ਤੇ ਸਹਾਇਕ ਐਸਐਮਓ ਡਾ.ਸੁਰੇਸ਼ ਕੰਬੋਜ ਦੀ ਅਗਵਾਈ ਵਿੱਚ ਹਸਪਤਾਲ ਦੇ ਰੂਮ ਨੰਬਰ 150 ਵਿੱਚ 5 ਬੈੱਡਾਂ ਦਾ ਇਹ ਵਾਰਡ ਬਣਾਇਆ ਗਿਆ। ਜਿਸ ਵਿੱਚ ਗਰਮੀ ਤੋਂ ਬਚਾਅ ਲਈ ਸਾਰੇ ਪ੍ਰਕਾਰ ਦੇ ਉਪਕਰਨ ਤੇ ਦਵਾਈਆਂ ਰੱਖੀ ਗਈਆਂ ਹਨ। ਐਸਐਮਓ ਡਾ. ਨੀਰਜ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਦੇ ਆਦੇਸ਼ਾਂ 'ਤੇ ਗਰਮੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਇਹ ਅਗਾਊਂ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਤਾਪਮਾਨ ਵੱਧ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਤੇਜ਼ ਗਰਮੀ ਕਾਰਨ ਸਰੀਰ ਦਾ ਤਾਪਮਾਨ ਵੀ ਵੱਧ ਜਾਂਦਾ ਹੈ, ਜਿਸ ਨਾਲ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਾਰਡ ਬਣਾਇਆ ਗਿਆ ਹੈ ਜਿੱਥੇ ਮਰੀਜ਼ ਦੇ ਆਉਣ 'ਤੇ ਉਸ ਦਾ ਬੀਪੀ, ਤਾਪਮਾਨ ਤੇ ਆਕਸੀਜਨ ਲੈਵਲ ਚੈੱਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Faridkot Jail: ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਇਕ ਹੋਰ ਹਵਾਲਾਤੀ ਦੀ ਰੀਲ ਵਾਲੀ ਵੀਡੀਓ ਵਾਇਰਲ

ਜੇਕਰ ਆਕਸੀਜਨ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਲਈ ਵੀ ਆਕਸੀਜਨ ਕੰਸੈਂਟਰੇਟਰ ਉਪਲਬਧ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਗਰਮੀਆਂ ਦੌਰਾਨ ਜੇਕਰ ਸੰਭਵ ਹੋਵੇ ਤਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਪਾਣੀ ਪੀਓ।

ਗਰਮੀ ਅਤੇ ਲੂ ਨੂੰ ਦੇਖਦੇ ਹੋਏ ਪਹਿਲਾਂ ਐਡਵਾਇਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ। ਬੀਪੀ ਦੇ ਮਰੀਜ਼ਾਂ ਨੂੰ ਆਪਣਾ ਖਾਸ ਧਿਆਨ ਰੱਖਣ ਦੀ ਹਦਾਇਤ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

 

Trending news