Jalandhar News: ਜਲੰਧਰ ਪੁਲਿਸ ਨੇ ਚੋਣਾਂ ਦੇ ਮੱਦੇਨਜ਼ਰ ਨਾਕੇ 'ਤੇ ਰੋਕੀ ਗੱਡੀ, ਤਲਾਸ਼ੀ ਦੌਰਾਨ ਮਿਲੇ ਲੱਖਾਂ ਰੁਪਏ
Advertisement
Article Detail0/zeephh/zeephh2250545

Jalandhar News: ਜਲੰਧਰ ਪੁਲਿਸ ਨੇ ਚੋਣਾਂ ਦੇ ਮੱਦੇਨਜ਼ਰ ਨਾਕੇ 'ਤੇ ਰੋਕੀ ਗੱਡੀ, ਤਲਾਸ਼ੀ ਦੌਰਾਨ ਮਿਲੇ ਲੱਖਾਂ ਰੁਪਏ

Jalandhar News: ਥਾਣਾ ਡਿਵੀਜ਼ਨ ਨੰਬਰ 4 ਅਧੀਨ ਪੈਂਦੇ ਸਕਾਈਲਾਰਕ ਚੌਕ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਵਪਾਰੀ ਕੋਲੋਂ 5 ਲੱਖ 58 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। 

Jalandhar News: ਜਲੰਧਰ ਪੁਲਿਸ ਨੇ ਚੋਣਾਂ ਦੇ ਮੱਦੇਨਜ਼ਰ ਨਾਕੇ 'ਤੇ ਰੋਕੀ ਗੱਡੀ, ਤਲਾਸ਼ੀ ਦੌਰਾਨ ਮਿਲੇ ਲੱਖਾਂ ਰੁਪਏ

Jalandhar News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕੀਤੀ ਗਈ ਹੈ ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਜਲੰਧਰ ਪੁਲਿਸ ਨੂੰ ਇਕ ਕਾਰ ਵਿਚੋਂ ਲੱਖਾਂ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਥਾਣਾ ਡਿਵੀਜ਼ਨ ਨੰਬਰ 4 ਅਧੀਨ ਪੈਂਦੇ ਸਕਾਈਲਾਰਕ ਚੌਕ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਵਪਾਰੀ ਕੋਲੋਂ 5 ਲੱਖ 58 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਜਿਸ ਨੂੰ ਪੁਲਿਸ ਨੇ ਚੋਣ ਜ਼ਾਬਤੇ ਤਹਿਤ ਜ਼ਬਤ ਕਰ ਲਿਆ ਹੈ ਥਾਣਾ ਡਵੀਜ਼ਨ ਨੰਬਰ 4 ਦੇ ਇੰਚਾਰਜ ਨੇ ਦੱਸਿਆ ਕਿ ਇਸ ਦੌਰਾਨ ਫਗਵਾੜਾ ਗੇਟ ਦੇ ਇੱਕ ਵਪਾਰੀ ਕੋਲੋਂ 5.5 ਲੱਖ 58 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਜਿਸ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਬਤ ਕਰ ਲਿਆ ਗਿਆ ਹੈ, ਕਿਉਂਕਿ ਇਹ ਕਾਰੋਬਾਰੀ ਪੂਰੇ ਦਸਤਾਵੇਜ਼ ਨਹੀਂ ਦਿਖਾ ਸਕਿਆ ਹੈ। ਪੁਲਿਸ ਨੇ ਸਾਰੀ ਨਕਦੀ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਡਵੀਜ਼ਨ ਨੰਬਰ 1 ਵਿਚ ਭੇਜ ਦਿੱਤਾ ਹੈ। ਮਾਮਲੇ ਨੂੰ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Trending news