Lok Sabha Elections 2024: ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ
Advertisement
Article Detail0/zeephh/zeephh2248693

Lok Sabha Elections 2024: ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ

Nomination in Punjab: ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ ਹੋ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਿੱਤੀ ਹੈ।

 

Lok Sabha Elections 2024: ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ

Punjab Lok Sabha Elections 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ ਹੋ ਗਏ ਹਨ। 

ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ (Nomination in Punjab)  ਦਾਖਲ ਹੋਏ ਹਨ।  ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ (Punjab Candidate Nomination)

-ਅੰਮ੍ਰਿਤਸਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਮਾਨ ਸਿੰਘ ਮਾਨ ਦਾ ਨਾਂ ਸ਼ਾਮਲ ਹੈ।  
-ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਪਾਲ ਸਿੰਘ ਦਾ ਨਾਂ ਸ਼ਾਮਲ ਹੈ।
-ਜਲੰਧਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ ਦਾ ਨਾਂ ਸ਼ਾਮਲ ਹੈ। 
-ਹੁਸ਼ਿਆਰਪੁਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਸਵੰਤ ਸਿੰਘ ਦਾ ਨਾਂ ਸ਼ਾਮਲ ਹੈ।
-ਆਨੰਦਪੁਰ ਸਾਹਿਬ ਤੋਂ 23 ਅਤੇ ਲੁਧਿਆਣਾ ਤੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।
-ਫਤਿਹਗੜ੍ਹ ਸਾਹਿਬ ਤੋਂ 17 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਕਾਂਗਰਸ ਦੇ ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਦਾ ਨਾਂ ਸ਼ਾਮਲ ਹੈ।

-ਫਰੀਦਕੋਟ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦਾ ਨਾਂ ਸ਼ਾਮਲ ਹੈ।
-ਫਿਰੋਜ਼ਪੁਰ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਬਠਿੰਡਾ ਤੋਂ 17, ਸੰਗਰੂਰ ਤੋਂ 15 ਅਤੇ ਪਟਿਆਲਾ ਤੋਂ 12 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ।  ਸਿਬਿਨ ਸੀ ਨੇ ਦੱਸਿਆ ਕਿ 15 ਮਈ ਨੂੰ ਪੱਤਰਾਂ ਦੀ ਪੜਤਾਲ (Nomination in Punjab) ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।

Trending news